Sonia Sonia (@sonia)
Dec 10th 2017, 5:50 am
1601 Views

((((( share plz)))))
ਭਾਈ ਵੀਰ ਸਿੰਘ ਜੀ ਦੀ ਕਲਮ ਤੋਂ ਨਾਮ ਸਿਮਰਨ ਬਾਰੇ ਵਿਚਾਰਾਂ

੧. ਵਾਹਿਗੁਰੂ ਗੁਰਮੰਤਰ ਹੈ , ਇਸਦੇ ਸਿਮਰਨ ਨਾਲ ਸਭ ਕੁਝ ਪ੍ਰਾਪਤ ਹੋ ਜਾਂਦਾ ਹੈ |

੨. ਸਿਮਰਨ ਫੋਕਾ ਸਾਧਨ ਨਹੀਂ , ਇਹ ਪ੍ਰੀਤ ਦੀ ਰੀਤ ਹੈ | ਨਾਮ ਆਪ ਹੀ ਜਪਣਾ ਪੈਂਦਾ ਹੈ | ਜੇਹਰਾ ਰੋਟੀ ਖਾਏਗਾ , ਓਹੀ ਰੱਜੇਗਾ| ਸਿਮਰਨ ਰਸਨਾ ਨਾਲ ਜਪਣਾ ਕਰਨਾ ਹੈ , ਫਿਰ ਇਹ ਆਪੇ ਹੀ ਹਿਰਦੇ ਵਿਚ ਲਹਿ ਜਾਂਦਾ ਹੈ | ਨਾਮ ਜਪਨ ਵਾਲੇ ਨੂੰ ਸਬਰ ਤੇ ਨਿਮਰਤਾ ਦੀ ਬੜੀ ਲੋੜ ਹੈ |

੩. ਸਿਮਰਨ ਨਾਲ ਪਹਿਲਾਂ ਮਨ ਦੀ ਮੈਲ ਉਤਰਦੀ ਹੈ ਤੇ ਇਨਸਾਨ ਬੁਰੇ ਕੰਮ ਕਰਨ ਤੋ ਸੰਕੋਚ ਕਰਦਾ ਹੈ |

੪. ਵਾਹਿਗੁਰੂ – ਵਾਹਿਗੁਰੂ ਕਰਨ ਨਾਲ ਸਾਡੇ ਮਨ ਤੇ ਹਰ ਹਾਲਤ ਵਿਚ ਅਸਰ ਹੁੰਦਾ ਹੈ | ਇਸ ਨਾਲ ਸਾਡੇ ਵਿਚ ਕੋਮਲਤਾ ਆ ਜਾਂਦੀ ਹੈ , ਚੰਗੇ ਮੰਦੇ ਦੀ ਤਮੀਜ ਹੋ ਜਾਂਦੀ ਹੈ ਤੇ ਮਨ ਬੁਰਾਈ ਤੋ ਪ੍ਰਹੇਜ ਕਰਨ ਲਗ ਜਾਂਦਾ ਹੈ |

੫. ਸਿਮਰਨ ਪਹਲਾ ਮੈਂਲ ਕਟਦਾ ਹੈ , ਇਸ ਲਈ ਪਹਿਲਾਂ ਇਸ ਵਿਚ ਮਨ ਨਹੀਂ ਲਗਦਾ | ਜਦੋ ਮਨ ਨਿਰਮਲ ਹੋ ਜਾਂਦਾ ਹੈ ਤਾ ਸਿਮਰਨ ਵਿਚ ਰਸ ਆਉਣ ਲਗਦਾ ਹੈ , ਫਿਰ ਛਡਨ ਨੂੰ ਦਿਲ ਨਹੀਂ ਕਰਦਾ | ੬. ਮਨ ਚਾਹੇ ਨਾ ਵੀ ਟਿਕੇ , ਨਾਮ ਜਪਣਾ ਚਾਹਿਦਾ ਹੈ | ਜੇ ਨਾਮ ਜਾਪਦੇਆਂ ਮਨ ਜਰਾ ਵੀ ਟਿਕ ਜਾਵੇ ਤਾ ਥੋੜੀ ਗਲ ਨਹੀਂ, ਮਨ ਪੂਰਾ ਵਸ ਤਦ ਆਉਂਦਾ ਜਦ ਵਾਹਿਗੁਰੂ ਦੀ ਪੂਰਨ ਕਿਰਪਾਲਤਾ ਹੋਵੇ |

੭. ਮਨ ਟਿਕੇ ਜਾ ਨਾ ਟਿਕੇ , ਨਾਮ ਜਪਣਾ ਚਾਹਿਦਾ ਹੈ , ਜੋ ਲੱਗੇ ਰਹਿਣਗੇ, ਓਹਨਾ ਲਈ ਓਹ ਸਮਾਂ ਵੀ ਆਵੇਗਾ , ਜਦੋ ਮਨ ਦਾ ਟਿਕਾਓ ਪ੍ਰਾਪਤ ਹੋ ਜਾਵੇਗਾ | ਜੋ ਤੁਰੇ ਰਹਿਣਗੇ , ਭਾਵੇ ਮਧਮ ਚਲ ਹੀ , ਓਹਨਾ ਦੇ ਮੰਜਿਲ ਤੇ ਪਹੁੰਚਣ ਦੀ ਆਸ ਹੋ ਸਕਦੀ ਹੈ |

੮. ਸਿਮਰਨ ਵਿਚ ਸੁਆਦ ਨਹੀਂ ਆਉਂਦਾ ਤਾਂ ਗੁਰੂ ਜਾਣੇ , ਜੋ ਸੁਆਦ ਨਹੀਂ ਦੇਂਦਾ | ਬੰਦੇ ਦਾ ਧਰਮ ਹੈ ਬੰਦਗੀ ਕਰਨਾ| ਸਦਾ ਰਸ ਤੇ ਹਕ ਨਹੀਂ | ਰਸ ਤਾਂ ਕਦੇ- ਕਦੇ ਗੁਰੂ ਝਲਕਾਰਾ ਮਾਰ ਕੇ ਦੇ ਦੇਂਦਾ ਹੈ ਤਾ ਕਿ ਬੱਚੇ ਡੋਲ ਨਾ ਜਾਣ |

੯. ਨਾਮ ਪਾਪ ਤੇ ਦੁਖ ਕਟਦਾ ਹੈ | ਸਿਮਰਨ ਦੇਹ ਨੂੰ ਵੀ ਅਰੋਗ ਕਰਦਾ ਹੈ ਤੇ ਵਾਹਿਗੁਰੂ ਦੇ ਨੇੜੇ ਵੀ ਲੈ ਜਾਂਦਾ ਹੈ , ਇਸ ਨਾਲ ਅਸੀਂ ਅੰਤਰਮੁਖ ਹੁੰਦੇ ਹਾਂ |

੧੦. ਨਾਮ ਜਾਪਦੇ ਹੋਏ ਨਿਰਮਾਨਤਾ ਵਿਚ ਰਹੋ | ਨਾਮ ਵੀ ਵਾਹਿਗੁਰੂ ਦੀ ਦਾਤ ਹੈ , ਇਹ ਸਮਝ ਕੇ ਕਰਾਗੇ ਤਾ ਨਿਰਮਾਨਤਾ ਵਿਚ ਰਹਾਗੇ | ਨਾਮੀ ਪੁਰਖ ਦੀ ਅਰਦਾਸ ਵਿਚ ਸ਼ਕਤੀ ਆ ਜਾਂਦੀ ਹੈ , ਜਦੋ ਕੁਝ ਬਰਕਤ ਆ ਜਾਵੇ ਤਾ ਸਿਖ ਦੁਨੀਆ ਤੋ ਖਬਰਦਾਰ ਰਹੇ , ਕਿਓਕਿ ਦੁਨੀਆ ਇਸ ਨੂੰ ਆਪਨੇ ਮਤਲਬ ਲਈ ਵਰਤੇਗੀ | ਇਸ ਨਾਲ ਆਦਮੀ ਨਾਮ ਤੋ ਟੁਟਦਾ ਹੈ|

੧੧. ਨਾਮ ਜਾਪਦੇ ਹੋਏ ਰਿਧੀਆਂ -ਸਿਧੀਆਂ ਆ ਜਾਂਦੀਆਂ ਹਨ | ਨਾਮ ਜਪਣ ਵਾਲੇ ਨੇ ਓਹਨਾ ਦੇ ਵਿਖਾਵੇ ਤੋ ਬਚਨਾ ਹੈ ਤਾ ਕਿ ਹਉਮੇ ਨਾ ਆਵੇ | ਹਉਮੇ ਆਈ ਤਾ ਨਾਮ ਦਾ ਰਸ ਟੁਟ ਜਾਵੇਗਾ |

੧੨. ਰਿਧੀਆਂ -ਸਿਧੀਆਂ ਵਾਲਾ ਵੱਡਾ ਨਾਈ , ਵੱਡਾ ਓਹ ਹੈ ਜਿਸਨੂ ਨਾਮ ਦਾ ਰਸ ਆਇਆ ਹੈ ਤੇ ਨਾਮ ਜਿਸਦੇ ਜੀਵਨ ਦਾ ਆਧਾਰ ਬਣ ਗਿਆ ਹੈ |

੧੩. ਵਾਹਿਗੁਰੂ ਦਾ ਇਕ ਵਾਰ ਨਾਮ ਲੈ ਕੇ ਜੇ ਫਿਰ . ਵਾਹਿਗੁਰੂ ਕਹਿਣ ਨੂੰ ਮਨ ਕਰੇ ਤਾ ਇਹ ਸਮਝੋ ਕਿ ਸਿਮਰਨ ਸਫਲ ਹੋ ਰਿਹਾ ਹੈ ਤੇ ਮੈਲ ਕੱਟ ਰਹੀ ਹੈ |

੧੪. ਰਸਨਾ ਨਾਲ ਇਕ ਵਾਰ ਵਾਹਿਗੁਰੂ ਕਹਿਣ ਤੇ ਜੇ ਦੂਜੀ ਵਾਰ ਕਹਿਣ ਨੂੰ ਜੀ ਕਰੇ ਤਾ ਚਾਰ ਵਾਰ ਵਾਹਿਗੁਰੂ ਦਾ ਸ਼ੁਕਰ ਕਰੋ , ਜੋ ਉਸਨੇ ਤੁਹਾਨੂ ਨਾਮ ਬਕਸ਼ਿਆ ਹੈ ਤੇ ਨਾਮ ਪਿਆਰਾ ਲੱਗਾ ਹੈ |

੧੫. ਵਾਹਿਗੁਰੂ ਦਾ ਨਾਮ ਜਪਣਾ ਇਕ ਬੋਹਤ ਵੱਡੀ ਨਿਆਮਤ ਹੈ , ਜੋ ਵਾਹਿਗੁਰੂ ਦੀ ਆਪਣੀ ਮੇਹਰ ਨਾਲ ਪ੍ਰਾਪਤ ਹੁੰਦੀ ਹੈ , ਜਦੋ ਵਾਹਿਗੁਰੂ ਜਪੋ ਤਾ ਉਸਦਾ ਸ਼ੁਕਰ ਕਰੋ , ਜੋ ਨਾਮ ਜਪਾ ਰਿਹਾ ਹੈ |

੧੬. ਜਦ ਸੁਰਤ ਚੜਦੀ ਕਲਾ ਵਿਚ ਹੋਵੇ ਤਾ ਮਾਣ ਨਹੀਂ ਕਰਨਾ , ਇਸ ਨੂੰ ਵਾਹਿਗੁਰੂ ਦੀ ਮੇਹਰ ਸਮਝਨਾ ਹੈ | ਜਦੋਂ ਵਾਹਿਗੁਰੂ ਦਾ ਰਸ ਆਉਣ ਲਗਦਾ ਹੈ ਤਾ ਕਈ ਲੋਕ ਹੰਕਾਰ ਕਰਨ ਲਗ ਪੈਂਦੇ ਹਨ | ਇਹ ਪਰਮਾਰਥ ਦੇ ਰਸਤੇ ਵਿਚ ਰੁਕਾਵਟ ਹੈ, ਇਸਤੋ ਬਚਨਾ ਚਾਹਿਦਾ ਹੈ |

੧੭. ਸਿਮਰਨ ਦੇ ਅਭਿਆਸ ਨਾਲ ਤੁਸੀਂ ਪਰਮਾਰਥ ਦੇ ਰਸਤੇ ਤੇ ਤਰੱਕੀ ਕਰ ਰਹੇ ਹੋ ਇਸ ਦੀਆਂ ਇਹ ਨਿਸ਼ਾਨੀਆਂ ਹਨ :- ਇਕ ਵਾਰ ਵਾਹਿਗੁਰੂ ਆਖਣ ਤੇ ਫ਼ਿਰ ਵਾਹਿਗੁਰੂ ਕਹਿਣ ਨੂੰ ਜੀ ਕਰੇ ਨਾਮ ਵਿਚ ਦਿਨ-ਬਦਿਨ ਵਿਸ਼ਵਾਸ਼ ਵਧੇ ਵਿਕਾਰ ਘਟ ਜਾਣ ਇਕਾਂਤ ਵਿਚੋ ਰਸ ਆਵੇ

੧੮. ਯਾਦ ਰਹੇ ਨਾਮ ਨੇ ਅੰਤ ਤਕ ਨਾਮ ਜਾਣਾ ਹੈ , ਸੋ ਇਸਦੇ ਜਪਣ ਦੀ ਅੰਤਮ ਸੁਆਸਾਂ ਤਕ ਲੋੜ ਹੈ |

੧੯. ਆਪ ਪੜ ਲਇਆ .... ਧੰਨ ਹੋ... ਹੁਣ ਆਪਣੇ ਪਿਆਰੇ ਦੋਸਤਾਂ, ਰਿਸ਼ਤੇਦਾਰਾਂ, ਸਾਕ-ਸੰਬੰਧੀਆਂ ਨੂੰ ਇਹ ਸੁਨੇਹਾ ਭੇਜ ਕੇ ਪੁੰਨ ਕਮਾਓ ।

੨੦. ਹੁਣ ਜਪਣਾ ਸ਼ੁਰੂ ਕਰੋ...... ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ...... ਜਪੀ ਚਲੋ ਸਵਾਸ ਸਵਾਸ .....ਰੁਕੋ ਨਾ... ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ...... ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ......

♻ਵੱਧ ਤੋਂ ਵੱਧ ਸ਼ੇਅਰ ਕਰੋ ਜੀ♻

ਵਾਹਿਗੁਰੂ